Loading ...

jamshedpur-ਜੋ ਅਵਾਰਡ ਸਾਨੂੰ ਮਿਲਿਆ ਹੈ, ਉਹ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦਾ ਨਹੀਂ-ਪ੍ਰਧਾਨ ਸ. ਭਗਵਾਨ ਸਿੰਘ

---Advertisement----
---Advertisement----
---Advertisement----
🔇
×
---Advertisement----

jamshedpur

ਸਿਖ ਮੀਡਿਆ

ਇਹ ਖਬਰ ਆਪ ਜੀ ਨੂੰ ਸੇੰਟ੍ਰਲ ਗੁਰੂਦੁਆਰਾ ਪ੍ਬੰਧਕ ਕਮੇਟੀ, ਗੁਰਦੁਆਰਾ ਪ੍ਰਬੰਧਕ ਕਮੇਟੀ ਤੁਇਲਾਡੂੰਗਰੀ, ਸਰਦਾਰ ਸੁਰਿੰਦਰਪਾਲ ਸਿੰਘ ਜੀ “ਟੀਟੂ” ਸਟੇਟ ਚੇਅਰਮੈਨ ਬਿਲਡਰਜ਼ ਐਸੋਸੀਏਸ਼ਨ ਆਫ ਇੰਡੀਆ (ਝਾਰਖੰਡ ਸਟੇਟ), ਗੁਰਦੁਆਰਾ ਪ੍ਰਬੰਧਕ ਕਮੇਟੀ ਸਾਕਚੀ, ਗੁਰਦੁਆਰਾ ਪ੍ਰਬੰਧਕ ਕਮੇਟੀ ਨਾਮਦਾ ਬਸਤੀ, ਗੁਰਦੁਆਰਾ ਪ੍ਰਬੰਧਕ ਕਮੇਟੀ ਸੀਤਾਰਾਮਡੇਰਾ, ਗੁਰੂਦੁਆਰਾ ਪ੍ਰਬੰਧਕ ਕਮੇਟੀ ਟਿਨਪਲੇਟ ਗੁਰੂਦੁਆਰਾ ਪ੍ਬੰਧਕ ਕਮੇਟੀ ਗੌਰੀਸ਼ੰਕਰ ਰੋਡ,ਗੁਰੂਦੁਆਰਾ ਪ੍ਬੰਧਕ ਕਮੇਟੀ ਸੋਨਾਰੀ,ਗੁਰੂਦੁਆਰਾ ਪ੍ਬੰਧਕ ਕਮੇਟੀ ਮਾਨਗੋ, ਦੁਪਟਾ ਸਾਗਰ ਬਿਸਟੁਪੁਰ ਦੇ ਸਹਯੋਗ ਨਾਲ ਪਾ੍ਪਤ ਕਰ ਰਹੇ ਹੋ।

ਮਾਨਗੋ ਗੁਰਦੁਆਰਾ ਸਾਹਿਬ ਦਾ ਸਭ ਤੋਂ ਵੱਧ ਵਾਰ ਖੂਨਦਾਨ ਕੈਂਪ ਲਗਾਉਣ ਦਾ ਰਿਕਾਰਡ ਬਣਿਆ.

ਮਾਨਗੋ ਗੁਰਦੁਆਰਾ ਸਾਹਿਬ ਵਿਖੇ MGM ਸਰਕਾਰੀ ਹਸਪਤਾਲ ਦੇ ਸਹਿਯੋਗ ਨਾਲ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕੈਂਪ ਲਗਾਇਆ ਜਾਂਦਾ ਹੈ। ਮਾਨਗੋ ਗੁਰਦੁਆਰਾ ਸਾਹਿਬ ਦਾ ਸਭ ਤੋਂ ਵੱਧ ਵਾਰ ਖੂਨਦਾਨ ਕੈਂਪ ਲਗਾਉਣ ਦਾ ਰਿਕਾਰਡ ਬਣਿਆ ਹੈ। ਇਹ ਉਪਰਾਲਾ ਖਾਸ ਕਰਕੇ ਇਸ ਲਈ ਕੀਤਾ ਜਾਂਦਾ ਹੈ ਕਿਉਂਕਿ ਸਰਕਾਰੀ ਹਸਪਤਾਲ ਹੋਣ ਦੇ ਨਾਤੇ ਉੱਥੇ ਗਰੀਬ ਅਤੇ ਜ਼ਰੂਰਤਮੰਦ ਮਰੀਜ਼ਾਂ ਨੂੰ ਮੁਫ਼ਤ ਖੂਨ ਉਪਲਬਧ ਕਰਵਾਇਆ ਜਾਂਦਾ ਹੈ।

ਇਸ ਸੰਬੰਧ ਵਿੱਚ ਜਾਨਕਾਰੀ ਦਿੰਦਿਆਂ ਸਰਦਾਰ ਭਗਵਾਨ ਸਿੰਘ ਨੇ ਮੀਡਿਆ ਨੂੰ ਕਿਹਾ ਕਿ ਅਸੀਂ ਹਮੇਸ਼ਾਂ ਸਰਕਾਰੀ ਸੰਸਥਾਵਾਂ ਨਾਲ ਮਿਲ ਕੇ ਖੂਨਦਾਨ ਕੈਂਪ ਇਸ ਨੀਅਤ ਨਾਲ ਲਗਾਉਂਦੇ ਹਾਂ ਕਿ ਮਨੁੱਖਤਾ ਦੀ ਸੇਵਾ ਹੋ ਸਕੇ। ਜੋ ਅਵਾਰਡ ਸਾਨੂੰ ਮਿਲਿਆ ਹੈ, ਉਹ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦਾ ਨਹੀਂ, ਬਲਕਿ ਉਹਨਾਂ ਸਭ ਵੀਰਾਂ ਤੇ ਭੈਣਾਂ ਦਾ ਹੈ ਜਿਨ੍ਹਾਂ ਨੇ ਨਿਸ਼ਕਾਮ ਸੇਵਾ ਕਰਦਿਆਂ ਖੂਨਦਾਨ ਕੀਤਾ।

ਅਸੀਂ ਦਿਲੋਂ ਧੰਨਵਾਦ ਕਰਦੇ ਹਾਂ MGM ਸਰਕਾਰੀ ਹਸਪਤਾਲ ਦੀ ਟੀਮ, ਗੁਰਦੁਆਰਾ ਪ੍ਰਬੰਧਕ ਕਮੇਟੀ, ਸਾਰੇ ਸੇਵਾਦਾਰਾਂ ਅਤੇ ਹਰ ਉਸ ਦਾਤਾ ਦਾ, ਜਿਨ੍ਹਾਂ ਨੇ ਮਨੁੱਖਤਾ ਲਈ ਅੱਗੇ ਵੱਧ ਕੇ ਆਪਣਾ ਯੋਗਦਾਨ ਪਾਇਆ। ਵਾਹਿਗੁਰੂ ਜੀ ਸਭ ਨੂੰ ਚੜ੍ਹਦੀ ਕਲਾ ਬਖ਼ਸ਼ਣ ਅਤੇ ਸੇਵਾ ਦਾ ਜਜ਼ਬਾ ਹਮੇਸ਼ਾਂ ਬਣਿਆ ਰਹੇ।

Leave a Reply

Your email address will not be published. Required fields are marked *