punjab desk- ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਬਿਜਲੀ ਦਾ ਕਰੰਟ ਲੱਗਣ ਨਾਲ ਗ੍ਰੰਥੀ ਸਿੰਘ ਦੀ ਮੌਤ know more about it.
punjab desk
ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਚੜਾਉਂਦੇ ਸਮੇਂ ਹੈੱਡ ਗ੍ਰੰਥੀ ਸਿੰਘ ਦੀ ਮੌਤ

ਇਹ ਖਬਰ ਤੁਸੀਂ ਗੁਰੂਦਵਾਰਾ ਪ੍ਬੰਧਕ ਕਮੇਟੀ ਸੀਤਾਰਾਮਡੇਰਾ,ਗੁਰੂਦਵਾਰਾ ਪ੍ਬੰਧਕ ਕਮੇਟੀ ਸਾਕਚੀ, ਗੁਰੂਦਵਾਰਾ ਪ੍ਬੰਧਕ ਕਮੇਟੀ ਸੋਨਾਰੀ, ਦੁਪਟਾ ਸਾਗਰ ਬਿਸਟੁਪੁਰ ਨਾਗੀ ਮੋਬਾਈਲ ਕਮਯੁਨੀਕੇਸੰਸ ਦੇ ਸਹਾਇਤਾ ਨਾਲ ਪਾ੍ਪਤ ਕਰ ਰਹੇ ਹੋ ਜੀ।
ਹਲਕਾ ਫਿਲੌਰ ਦੇ ਪਿੰਡ ਦੁਸਾਂਝ ਕਲਾਂ ਗੁਰਦੁਆਰਾ ਧਰਮਾ ਸਾਹਿਬ ਜੀ ਦੇ ਹੈੱਡ ਗ੍ਰੰਥੀ ਭਾਈ ਸਾਹਿਬ ਸੁਰਿੰਦਰ ਸਿੰਘ ਸੋਢੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ
ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਬਿਜਲੀ ਦਾ ਕਰੰਟ ਲੱਗਣ ਨਾਲ ਗ੍ਰੰਥੀ ਸਿੰਘ ਦੀ ਮੌਤ ਹੋ ਗਈ। ਹਲਕਾ ਫਿਲੌਰ ਦੇ ਪਿੰਡ ਦੁਸਾਂਝ ਕਲਾਂ ਗੁਰਦੁਆਰਾ ਧਰਮਾ ਸਾਹਿਬ ਜੀ ਦੇ ਹੈੱਡ ਗ੍ਰੰਥੀ ਭਾਈ ਸਾਹਿਬ ਸੁਰਿੰਦਰ ਸਿੰਘ ਸੋਢੀ, ਉਮਰ ਕਰੀਬ 43 ਸਾਲ, ਬਿਜਲੀ ਦੀਆਂ ਤਾਰਾਂ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਨਿਸ਼ਾਨ ਸਾਹਿਬ ਚੜ੍ਹਾਉਣ ਸਮੇਂ ਨਿਸ਼ਾਨ ਸਾਹਿਬ ਉਪਰੋਂ ਲੰਘ ਰਹੀ ਬਿਜਲੀ ਦੀ ਤਾਰਾਂ ਨੂੰ ਛੂਹਣ ਨਾਲ ਕਰੰਟ ਲੱਗ ਗਿਆ ਅਤੇ ਉਸ ਦੀ ਮੌਤ ਹੋ ਗਈ।

ਘਟਨਾ ਸਮੇਂ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਗ੍ਰੰਥੀ ਨੂੰ ਹਸਪਤਾਲ ਪਹੁੰਚਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਤੁਰੰਤ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ।

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੁਗਿੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ ਸਵੇਰੇ ਕਰੀਬ 7.30 ਵਜੇ ਜਗ੍ਹਾ ਤੇ ਨਿਸ਼ਾਨ ਸਾਹਿਬ ਚੜ੍ਹਾਉਣ ਸਮੇਂ ਉਪਰੋਂ ਲੰਘ ਰਹੀ ਬਿਜਲੀ ਦੀ ਤਾਰ ਨਾਲ ਨਿਸ਼ਾਨ ਸਾਹਿਬ ਟਕਰਾ ਗਿਆ ਤੇ ਕਰੰਟ ਲੱਗਣ ਕਾਰਨ ਸੁਰਿੰਦਰ ਸਿੰਘ ਸੋਢੀ ਦੀ ਮੌਤ ਹੋ ਗਈ।
ਸੁਰਿੰਦਰ ਸਿੰਘ ਸੋਢੀ ਕਰੀਬ 32 ਸਾਲਾਂ ਤੋਂ ਪਿੰਡ ਦੁਸਾਂਝ ਕਲਾਂ ਵਿੱਚ ਪਰਿਵਾਰ ਸਮੇਤ ਰਹਿ ਰਿਹਾ ਸੀ। ਸੋਢੀ ਆਪਣੇ ਪਿੱਛੇ ਪਰਿਵਾਰ ਵਿੱਚ ਬਜ਼ੁਰਗ ਮਾਤਾ, ਪਤਨੀ, ਬੇਟਾ ਤੇ ਬੇਟੀ ਛੱਡ ਗਏ ਹਨ।
content source: social media