Amritpal Singh-ਅੰਮ੍ਰਿਤਪਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।know more about it.
1 min readAmritpal Singh
ਅੰਮ੍ਰਿਤਪਾਲ ਦੀ ਰਿਹਾਈ ਪਟੀਸ਼ਨ ‘ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਜਾਣੋ ਕਿੱਥੇ ਭਰਨਗੇ ਨਾਮਜ਼ਦਗੀ ਪੱਤਰ
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।
ਪੰਜਾਬ ਹਰਿਆਣਾ ਹਾਈਕੋਰਟ ਨੇ ਅੰਮ੍ਰਿਤਪਾਲ ਵਲੋਂ ਦਾਖਲ਼ ਕੀਤੀ ਗਈ ਆਰਜ਼ੀ ਰਿਹਾਈ ਲਈ ਅਰਜ਼ੀ ਨੂੰ ਪ੍ਰਵਾਨ ਨਾ ਕਰਦਿਆਂ ਹੋਇਆ ਆਪਣਾ ਫ਼ੈਸਲਾ ਸੁਣਾਇਆ ਹੈ।ਅੰਮ੍ਰਿਤਪਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਅੰਮ੍ਰਿਤਪਾਲ ਸਿੰਘ ਨੇ ਚੋਣ ਨਾਮਜ਼ਦਗੀ ਦਾਖਲ ਕਰਨ ਲਈ ਸੱਤ ਦਿਨਾਂ ਲਈ ਰਿਹਾਅ ਕਰਨ ਦੀ ਅਪੀਲ ਕੀਤੀ ਸੀ। ਅੰਮ੍ਰਿਤਪਾਲ ਨੇ ਹਾਈਕੋਰਟ ਨੂੰ ਦੱਸਿਆ ਕਿ ਉਹ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨਾ ਚਾਹੁੰਦਾ ਹੈ।
ਇਸ ਦੇ ਲਈ ਉਸ ਨੇ ਨਾਮਜ਼ਦਗੀ ਦਾਖਲ ਕਰਨੀ ਹੈ, ਅਜਿਹੀ ਸਥਿਤੀ ਵਿਚ ਉਸ ਨੂੰ ਸੱਤ ਦਿਨਾਂ ਲਈ ਜੇਲ੍ਹ ‘ਚੋਂ ਰਿਹਾਅ ਕੀਤਾ ਜਾਵੇ।
ਪਰ ਹਾਈਕੋਰਟ ਨੇ ਰਿਹਾਈ ਦੇਣ ਵਾਲੀ ਅਰਜ਼ੀ ਨੂੰ ਪ੍ਰਵਾਨ ਨਾ ਕਰਦਿਆਂ ਹੋਇਆ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਸਾਰੀ ਪ੍ਰੀਕਿਰਿਆ ਡਿਬਰੂਗੜ੍ਹ ਜੇਲ੍ਹ ਤੋਂ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਹੁਕਮ ਸੁਣਾਇਆ ਹੈ।
ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਰੀਕ 14 ਮਈ ਹੈ। ਦੱਸ ਦਈਏ ਕਿ, ਅਸਾਮ ਦੀ ਡਿਬਰੂਗੜ੍ਹ ਜੇਲ ‘ਚ ਅੰਮ੍ਰਿਤਪਾਲ NSA ਤਹਿਤ ਬੰਦ ਹਨ।’