Arrest-ਕਿਸਾਨ ਆਗੂ ਗ੍ਰਿਫ਼ਤਾਰ,know more about it.
1 min readArrest
ਕਿਸਾਨ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਹੋਰਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਕਿਸਾਨਾਂ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਨਿੰਦਾ ਕਰਦਿਆਂ, ਗ੍ਰਿਫ਼ਤਾਰੀਆਂ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਪੁਲਿਸ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਮੁੱਖ ਆਗੂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪਸਿੰਘਵਾਲਾ, ਕਿਸਾਨ ਆਗੂ ਹਰਨੇਕ ਸਿੰਘ ਮਹਿਮਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ ਦੀਪਸਿੰਘਵਾਲਾ ਨੂੰ ਗ੍ਰਿਫ਼ਤਾਰ ਕਰਕੇ ਝੂਠੇ ਕੇਸ ਵਿੱਚ ਜੇਲ੍ਹ ਡੱਕਣ ਅਤੇ ਕੇਕੇਯੂ ਦੇ ਸਥਾਨਕ ਇੱਕ ਹੋਰ ਆਗੂ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਗ੍ਰਿਫ਼ਤਾਰੀਆਂ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ।
ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਗ੍ਰਿਫ਼ਤਾਰ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਦੇਸ਼ ਦਾ ਮੌਜੂਦਾ ਸੰਵਿਧਾਨ ਲੋਕਾਂ ਨੂੰ ਇਕੱਠੇ ਹੋਣ, ਆਪਣੀ ਗੱਲ ਕਹਿਣ ਅਤੇ ਵਿਰੋਧ ਪ੍ਰਗਟ ਕਰਨ ਦਾ ਅਧਿਕਾਰ ਦਿੰਦਾ ਹੈ।
https://t.me/dailydosenews247jamshedpur
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਪਾਰਲੀਮੈਂਟ ਦੀਆਂ ਚੋਣਾਂ ਨੂੰ ਲੋਕਤੰਤਰ ਦਾ ਤਿਉਹਾਰ ਵਜੋਂ ਪੇਸ਼ ਕੀਤਾ ਜਾ ਰਿਹਾ। ਇਸ ਤਹਿਤ ਭਾਜਪਾ ਨੂੰ ਤਾਂ ਆਪਣੀ ਗੱਲ ਕਹਿਣ ਦਾ ਅਧਿਕਾਰ ਦਿੱਤਾ ਜਾ ਰਿਹਾ ਅਤੇ ਦੂਜੇ ਪਾਸੇ ਆਮ ਲੋਕਾਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਨੂੰ ਆਪਣੀ ਗੱਲ ਕਹਿਣ ਤੇ ਵਿਰੋਧ ਪ੍ਰਗਟ ਕਰਨ ਤੋਂ ਪੁਲਿਸ ਬਲ ਦੇ ਜ਼ੋਰ ਰੋਕਿਆ ਜਾ ਰਿਹਾ।