Breaking-ਗੁੱਗਾ ਮੈੜੀ ਦੇ ਮੁੱਖ ਸੇਵਾਦਾਰ ਦਰਸ਼ਨ ਸਿੰਘ ਦਾ ਬੇਰਹਿਮੀ ਦੇ ਨਾਲ ਕਤਲ,know more about it.
1 min readBreaking
ਗੁੱਗਾ ਮੈੜੀ ਦੇ ਮੁੱਖ ਸੇਵਾਦਾਰ ਦਰਸ਼ਨ ਸਿੰਘ ਦਾ ਬੇਰਹਿਮੀ ਦੇ ਨਾਲ ਕਤਲ,ਬੁੱਧਵਾਰ ਦੀ ਰਾਤ ਕਰੀਬ 10 ਵਜੇ ਦਿੱਤਾ ਗਿਆ ਵਾਰਦਾਤ ਨੂੰ ਅੰਜ਼ਾਮ
ਪੰਜਾਬ ‘ਚ ਵੱਡੀ ਵਾਰਦਾਤ! ਗੁੱਗਾ ਮੈੜੀ ਦੇ ਮੁੱਖ ਸੇਵਾਦਾਰ ਦਾ ਬੇਰਹਿਮੀ ਨਾਲ ਕਤਲ
ਥਾਣਾ ਪਸਿਆਣਾ ਅਧੀਨ ਪੈਂਦੇ ਪਿੰਡ ਕਰਹਾਲੀ ਸਾਹਿਬ ਵਿਖੇ ਸਥਿਤ ਗੁੱਗਾ ਮੈੜੀ ਦੇ ਮੁੱਖ ਸੇਵਾਦਾਰ ਦਰਸ਼ਨ ਸਿੰਘ ਦਾ ਬੇਰਹਿਮੀ ਦੇ ਨਾਲ ਕਤਲ ਕੀਤੇ ਜਾਣ ਦੀ ਪ੍ਰਾਪਤ ਹੋਈ ਹੈ।
ਇਹ ਖਬਰ ਤੁਸੀਂ ਗੁਰੂਦਵਾਰਾ ਪ੍ਬੰਧਕ ਕਮੇਟੀ ਸੀਤਾਰਾਮਡੇਰਾ,ਗੁਰੂਦਵਾਰਾ ਪ੍ਬੰਧਕ ਕਮੇਟੀ ਸਾਕਚੀ, ਗੁਰੂਦਵਾਰਾ ਪ੍ਬੰਧਕ ਕਮੇਟੀ ਸੋਨਾਰੀ, ਦੁਪਟਾ ਸਾਗਰ ਬਿਸਟੁਪੁਰ ਨਾਗੀ ਮੋਬਾਈਲ ਕਮਯੁਨੀਕੇਸੰਸ ਦੇ ਸਹਾਇਤਾ ਨਾਲ ਪਾ੍ਪਤ ਕਰ ਰਹੇ ਹੋ ਜੀ।
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕ ਦੇ ਪੁੱਤ ਸਿਮਰਨਜੀਤ ਸਿੰਘ ਨੇ ਦੱਸਿਆ ਕਿ, ਮੈੜੀ ਵਿਚ ਦੂਰ ਦਰਾਡੇ ਤੋਂ ਸੰਗਤਾਂ ਆਉਂਦੀਆਂ ਸਨ ਅਤੇ ਮੈੜੀ ਦੇ ਨਾਲ ਲੱਗਦੀ ਜ਼ਮੀਨ ਦੇ ਪਹੇ ਤੇ ਵਾਹਨ ਖੜੇ ਕਰਦੀਆਂ ਸਨ।
ਜਿਸ ਦੇ ਚੱਲਦਿਆਂ ਇੱਕ ਕਿਸਾਨ ਦੇ ਵਲੋਂ ਇਸ ਦਾ ਵਿਰੋਧ ਕੀਤਾ ਜਾਂਦਾ ਸੀ। ਇਸੇ ਰੰਜਿਸ਼ ਦੇ ਤਹਿਤ ਬੁੱਧਵਾਰ ਦੀ ਰਾਤ ਕਰੀਬ 10 ਵਜੇ ਜਦੋਂ ਦਰਸ਼ਨ ਸਿੰਘ ਮੈੜੀ ਵਿਖੇ ਸ਼ਰਧਾਲੂਆਂ ਨਾਲ ਮੌਜੂਦ ਸਨ ਤਾਂ, ਇਸੇ ਦੌਰਾਨ ਹੀ ਉਕਤ ਕਿਸਾਨ ਆਪਣੇ ਪੁੱਤ ਦੇ ਨਾਲ ਆਇਆ ਅਤੇ ਦਰਸ਼ਨ ਸਿੰਘ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।
ਸਿਮਰਨਜੀਤ ਸਿੰਘ ਮੁਤਾਬਿਕ, ਜਦੋਂ ਉਨ੍ਹਾਂ ਵਲੋਂ ਪਿਤਾ ਦਰਸ਼ਨ ਸਿੰਘ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਤਾਂ, ਦੌਰਾਨੇ ਇਲਾਜ਼ ਉਨ੍ਹਾਂ ਦੀ ਮੌਤ ਹੋ ਗਈ।
https://t.me/dailydosenews247jamshedpur
ਦੂਜੇ ਪਾਸੇ, ਪੁਲਿਸ ਅਧਿਕਾਰੀ ਆਲਮਜੀਤ ਸਿੰਘ ਨੇ ਦੱਸਿਆ ਕਿ, ਸਿਮਰਨਜੀਤ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਕਤਲ ਕਰਨ ਵਾਲਿਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।