praiseworthy-ਪਾਕਿਸਤਾਨ ਸਰਕਾਰ ਦੀ ਆਨ ਅਰਾਇਵਲ ਵੀਜ਼ਾ ਸਕੀਮ ਸ਼ਲਾਘਾਯੋਗ , know more about it.

praiseworthy

ਵਿਦੇਸ਼ੀ ਸਿੱਖਾਂ ਲਈ ਪਾਕਿਸਤਾਨ ਸਰਕਾਰ ਦੀ ਆਨ ਅਰਾਇਵਲ ਵੀਜ਼ਾ ਸਕੀਮ ਸ਼ਲਾਘਾਯੋਗ , ਭਾਰਤੀ ਸਿੱਖਾਂ ਨੂੰ ਵੀ ਮਿਲੇ ਇਸਦਾ ਲਾਭ : ਸਰਨਾ

ਇਹ ਖਬਰ ਤੁਸੀਂ ਗੁਰੂਦਵਾਰਾ ਪ੍ਬੰਧਕ ਕਮੇਟੀ ਸੀਤਾਰਾਮਡੇਰਾ,ਗੁਰੂਦਵਾਰਾ ਪ੍ਬੰਧਕ ਕਮੇਟੀ ਸਾਕਚੀ, ਗੁਰੂਦਵਾਰਾ ਪ੍ਬੰਧਕ ਕਮੇਟੀ ਸੋਨਾਰੀ, ਸਿਖ ਵਿਜਡਮ A unite of CGPC,ਦੁਪਟਾ ਸਾਗਰ ਬਿਸਟੁਪੁਰ ਦੇ ਸਹਾਇਤਾ ਨਾਲ ਪਾ੍ਪਤ ਕਰ ਰਹੇ ਹੋ ਜੀ।

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਸ੍ਰੀ ਨਨਕਾਣਾ ਸਾਹਿਬ ਅਤੇ ਪਾਕਿਸਤਾਨ ਦੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਪ੍ਰਵਾਸੀ ਭਾਰਤੀ ਸਿੱਖਾਂ ਨੂੰ ਵੀਜ਼ਾ ਦੇਣ ਦੇ ਪਾਕਿਸਤਾਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।

praiseworthy

ਸ. ਸਰਨਾ, ਜੋ ਇਸ ਪਹਿਲਕਦਮੀ ਦੇ ਸਭ ਤੋਂ ਵੱਡੇ ਹਾਮੀ ਹਨ, ਨੇ ਉਮੀਦ ਪ੍ਰਗਟਾਈ ਕਿ ਪਾਕਿਸਤਾਨ ਭਾਰਤ ਵਿੱਚ ਸਿੱਖਾਂ ਨੂੰ ਵੀ ਇਹੀ ਸਹੂਲਤ ਦੇਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਤਰਫੋਂ ਸਰਨਾ ਨੇ ਇਸ ਕਦਮ ਲਈ ਪਾਕਿਸਤਾਨ ਸਰਕਾਰ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦਾ ਧੰਨਵਾਦ ਕੀਤਾ।

ਸ ਸਰਨਾ ਨੇ ਕਿਹਾ ਕਿ “ਸ੍ਰੀ ਨਨਕਾਣਾ ਸਾਹਿਬ ਆਉਣ ਵਾਲੇ ਸਿੱਖਾਂ ਲਈ ਵੀਜ਼ਾ ਆਨ ਅਰਾਈਵਲ ਪ੍ਰਾਪਤ ਕਰਨ ਦੇ ਸਾਡੇ ਯਤਨਾਂ ਨੂੰ ਮਹੱਤਵਪੂਰਨ ਸਫਲਤਾ ਮਿਲੀ ਹੈ। ਅਸੀਂ ਆਸਵੰਦ ਹਾਂ ਕਿ ਪਾਕਿਸਤਾਨ ਦੇ ਸਾਰੇ ਗੁਰਦੁਆਰਿਆਂ ਨੂੰ ਇਸ ਸੇਵਾ ਨਾਲ ਜੋੜਦੇ ਹੋਏ ਇਹ ਸਹੂਲਤ ਜਲਦੀ ਹੀ ਸਿੱਖਾਂ ਲਈ ਉਪਲਬਧ ਹੋਵੇਗੀ, ।

praiseworthy

ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਹਾਈ ਕਮਿਸ਼ਨ ਨੇ ਸੀਨੀਅਰ ਨਾਗਰਿਕਾਂ ਦੀ ਅਗਵਾਈ ਵਾਲੇ ਸਿੱਖ ਸ਼ਰਧਾਲੂਆਂ ਲਈ ਪਰਿਵਾਰਕ ਵੀਜ਼ਾ ਨਿਯਮਾਂ ਨੂੰ ਵੀ ਸੌਖਾ ਕਰ ਦਿੱਤਾ ਹੈ।
ਸਰਨਾ ਨੇ ਅੱਗੇ ਕਿਹਾ, “ਅਸੀਂ ਪਾਕਿਸਤਾਨ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਵਿੱਚ ਢਿੱਲ ਦੇਣ ਦੀ ਅਪੀਲ ਕਰਦੇ ਹਾਂ, ਇਸ ਦੀ ਬਜਾਏ ਉਨ੍ਹਾਂ ਨੂੰ ਆਧਾਰ ਕਾਰਡ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਵੇ।”

praiseworthy

Leave a Reply

Your email address will not be published. Required fields are marked *