punjab desk-ਬ੍ਰੇਜ਼ਾ ਕਾਰ ਅਤੇ ਆਈ20 ਕਾਰ ਵਿਚਾਲੇ ਹੋਈ ਭਿਆਨਕ ਟੱਕਰ know more about it.
1 min readpunjab desk
punjab desk-ਦੋ ਕਾਰਾਂ ਦੀ ਟੱਕਰ ‘ਚ ਸੜ ਕੇ ਸੁਆਹ, ਅੰਮ੍ਰਿਤਸਰ ਮੱਥਾ ਟੇਕਣ ਜਾ ਰਿਹਾ ਸੀ ਪਰਿਵਾਰ।
ਜਲੰਧਰ ‘ਚ ਇਕ ਭਿਆਨਕ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ ਪਠਾਨਕੋਟ ਚੌਕ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ‘ਚ ਕਈ ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਇਹ ਪਰਿਵਾਰ ਅੰਮ੍ਰਿਤਸਰ ਤੋਂ ਮੱਥਾ ਟੇਕਣ ਜਾ ਰਿਹਾ ਸੀ ਪਰ ਰਸਤੇ ਵਿੱਚ ਹਾਦਸਾ ਵਾਪਰ ਗਿਆ ਅਤੇ ਕਈ ਲੋਕ ਗੰਭੀਰ ਜ਼ਖ਼ਮੀ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਟੱਕਰ ਤੋਂ ਬਾਅਦ ਆਈ-20 ਕਾਰ ਸੜਕ ਦੇ ਵਿਚਕਾਰ ਪਲਟ ਗਈ ਅਤੇ ਕਾਰ ‘ਚ ਸਵਾਰ ਵਿਅਕਤੀ ਵਾਲ-ਵਾਲ ਬਚ ਗਏ। ਬ੍ਰੇਜ਼ਾ ਕਾਰ ਅਤੇ ਆਈ20 ਕਾਰ ਵਿਚਾਲੇ ਹੋਈ ਭਿਆਨਕ ਟੱਕਰ ‘ਚ ਦੋਵੇਂ ਵਾਹਨ ਤਬਾਹ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।
SGPC ਦਫਤਰ ‘ਚ ਹੋਇਆ ਕਤਲ, ਪੁਲਿਸ ਨੇ ਕੀਤੀ ਕਾਰਵਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿੱਚ ਮੁਲਾਜ਼ਮਾਂ ਵਿੱਚ ਝੜਪ ਹੋ ਗਈ ਸੀ। ਇਸ ਦੌਰਾਨ ਇੱਕ ਮੁਲਾਜ਼ਮ ਵੱਲੋਂ ਇੱਕ ਮੁਲਾਜ਼ਮ ’ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਐੱਸ.ਜੀ.ਪੀ.ਸੀ. ਧਰਮ ਪ੍ਰਚਾਰ ਦੇ ਮੁਲਾਜ਼ਮ ਸੁਖਬੀਰ ਸਿੰਘ ਨੇ ਖਾਤਾ ਸ਼ਾਖਾ ਦੇ ਸੇਵਾਦਾਰ ਦਰਬਾਰਾ ਸਿੰਘ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਇਸੇ ਦੌਰਾਨ ਪੁਲੀਸ ਨੇ ਮੁਲਜ਼ਮਾਂ ਵੱਲੋਂ ਕੀਤੇ ਕਤਲ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਮੁਲਜ਼ਮ ਸੁਖਬੀਰ ਸਿੰਘ ਦੇ ਦੋਵੇਂ ਪੁੱਤਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਆਪਣੇ ਦੋ ਪੁੱਤਰਾਂ ਨਾਲ ਕਤਲ ਕਰਨ ਲਈ ਆਇਆ ਸੀ, ਜਿਸ ਤੋਂ ਬਾਅਦ ਪੁਲੀਸ ਨੇ ਸੁਖਬੀਰ ਸਿੰਘ ਦੇ ਨਾਲ-ਨਾਲ ਉਸ ਦੇ ਪੁੱਤਰਾਂ ਅਰਸ਼ ਅਤੇ ਸਾਜਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਤਿੰਨੋਂ ਫਰਾਰ ਹਨ ਅਤੇ ਪੁਲਿਸ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਅਤੇ ਦਰਬਾਰਾ ਸਿੰਘ ਵਿਚਕਾਰ ਪਰਿਵਾਰਕ ਝਗੜਾ ਚੱਲ ਰਿਹਾ ਸੀ ਜੋ ਕਿ ਜਾਨਲੇਵਾ ਹਮਲੇ ਤੱਕ ਵਧ ਗਿਆ।
ਇਹ ਖਬਰ ਤੁਸੀਂ ਗੁਰੂਦਵਾਰਾ ਪ੍ਬੰਧਕ ਕਮੇਟੀ ਸੀਤਾਰਾਮਡੇਰਾ,ਗੁਰੂਦਵਾਰਾ ਪ੍ਬੰਧਕ ਕਮੇਟੀ ਸਾਕਚੀ, ਗੁਰੂਦਵਾਰਾ ਪ੍ਬੰਧਕ ਕਮੇਟੀ ਸੋਨਾਰੀ, ਸਿਖ ਵਿਜਡਮ (ਸੀਜੀਪੀਸੀ),ਦੁਪਟਾ ਸਾਗਰ ਬਿਸਟੁਪੁਰ ਦੇ ਸਹਾਇਤਾ ਨਾਲ ਪਾ੍ਪਤ ਕਰ ਰਹੇ ਹੋ ਜੀ।