September 9, 2024

punjab desk-ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਥਾਪ ਦਿੱਤਾ ਹੈ।know more about it.

1 min read
Spread the love

punjab desk

ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਥਾਪ ਦਿੱਤਾ ਹੈ। ਸ੍ਰ. ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ। ਦੱਸਣਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਜਿਨ੍ਹਾਂ ਦਾ ਲੰਮਾ ਇਲਾਜ ਚੱਲਿਆ। ਗੁਰਿੰਦਰ ਢਿੱਲੋਂ ਦਿਲ ਦੀ ਬਿਮਾਰੀ ਤੋਂ ਪੀੜਤ ਦੱਸੇ ਜਾ ਰਹੇ ਹਨ।

ਇਸ ਸਬੰਧੀ ਸਮੂਹ ਸੇਵਾ ਇੰਚਾਰਜਾਂ ਨੂੰ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਰਪ੍ਰਸਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਪੁੱਤਰ ਸ੍ਰ. ਸੁਖਦੇਵ ਸਿੰਘ ਗਿੱਲ ਦੇ ਨੂੰ ਡੇਰਾ ਮੁਖੀ ਨਿਯੁਕਤ ਕੀਤਾ ਹੈ। ਉਹ ਅੱਜ 2 ਸਤੰਬਰ 2024 ਤੋਂ ਤੁਰੰਤ ਪ੍ਰਭਾਵ ਨਾਲ ਸਰਪ੍ਰਸਤ ਵਜੋਂ ਉਨ੍ਹਾਂ ਦੀ ਥਾਂ ਲੈਣਗੇ। ਜਸਦੀਪ ਸਿੰਘ ਗਿੱਲ ਰਾਧਾ ਸੁਆਮੀ ਸਤਿਸੰਗ ਬਿਆਸ ਸੁਸਾਇਟੀ ਦੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਥਾਂ ਲੈਣਗੇ ਅਤੇ ਉਨ੍ਹਾਂ ਨੂੰ ਨਾਮਦਾਨ ਦੇਣ ਦਾ ਅਧਿਕਾਰ ਹੋਵੇਗਾ।

 ਡੇਰਾ ਬਿਆਸ ਵੱਲੋਂ ਜਾਰੀ ਪੱਤਰ ਰਾਹੀਂ ਬਾਬਾ ਗੁਰਿੰਦਰ ਢਿੱਲੋਂ ਨੇ ਕਿਹਾ ਕਿ ਜਿਸ ਤਰ੍ਹਾਂ ਹਜ਼ੂਰ ਮਹਾਰਾਜ ਜੀ ਤੋਂ ਬਾਅਦ ਉਨ੍ਹਾਂ ਨੂੰ ਸੰਗਤਾਂ ਦਾ ਭਰਪੂਰ ਸਹਿਯੋਗ ਤੇ ਪਿਆਰ ਮਿਲਿਆ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਇਹ ਵੀ ਕਾਮਨਾ ਅਤੇ ਬੇਨਤੀ ਕੀਤੀ ਹੈ ਕਿ ਜਸਦੀਪ ਸਿੰਘ ਗਿੱਲ ਨੂੰ ਵੀ   ਸੇਵਾ ਕਰਨ ਵਿੱਚ ਇਹੋ ਜਿਹਾ ਹੀ ਪਿਆਰ ਅਤੇ ਸਨੇਹ ਬਖ਼ਸ਼ਿਆ ਜਾਵੇ।

90 ਤੋਂ ਵਧੇਰੇ ਦੇਸ਼ਾਂ ਵਿੱਚ ਹਨ ਡੇਰੇ

ਰਾਧਾ ਸੁਆਮੀ ਸਤਿਸੰਗ ਬਿਆਸ ਡੇਰੇ ਦੀ ਸਥਾਪਨਾ 1891 ਵਿੱਚ ਹੋਈ ਸੀ। ਇਸ ਦਾ ਮਕਸਦ ਲੋਕਾਂ ਨੂੰ ਧਾਰਮਿਕ ਸੰਦੇਸ਼ ਦੇਣਾ ਹੈ। ਇਹ ਧਾਰਮਿਕ ਸੰਸਥਾ ਦੁਨੀਆ ਦੇ 90 ਦੇਸ਼ਾਂ ਤੋਂ ਵਧੇਰੇ ਵਿੱਚ ਫੈਲੀ ਹੋਈ ਹੈ, ਜਿਸ ਵਿੱਚ ਅਮਰੀਕਾ, ਸਪੇਨ, ਨਿਊਜ਼ੀਲੈਂਡ, ਆਸਟ੍ਰੇਲੀਆ, ਜਾਪਾਨ, ਅਫਰੀਕਾ ਅਤੇ ਹੋਰ ਕਈ ਦੇਸ਼ ਸ਼ਾਮਲ ਹਨ।

Leave a Reply

Your email address will not be published. Required fields are marked *