punjab desk-ਅੰਮ੍ਰਿਤਸਰ ‘ਚ ਬਾਈਬਲ ਦੀ ਬੇਅਦਬੀ,know more about it.
1 min readpunjab desk
ਅੰਮ੍ਰਿਤਸਰ ‘ਚ ਬਾਈਬਲ ਦੀ ਬੇਅਦਬੀ, ਗਲੀ ‘ਚ ਅੱਗ ਲਾ ਕੇ ਸੁੱਟਿਆ, ਮਾਹੌਲ ਹੋਇਆ ਤਣਾਅਪੂਰਨ
ਘਟਨਾ ਤੋਂ ਬਾਅਦ ਈਸਾਈ ਭਾਈਚਾਰੇ ‘ਚ ਭਾਰੀ ਰੋਸ ਹੈ ਪਰ ਦਿਹਾਤੀ ਪੁਲਿਸ ਨੇ ਸਥਿਤੀ ਨੂੰ ਸੰਭਾਲ ਲਿਆ। ਇਸਾਈ ਭਾਈਚਾਰੇ ਦੇ ਆਗੂ ਬੰਟੀ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਦਿੱਤੇ ਜਾਣ ’ਤੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਲੋਕਾਂ ਦਾ ਗੁੱਸਾ ਸ਼ਾਂਤ ਹੋਇਆ।
ਅੰਮ੍ਰਿਤਸਰ ‘ਚ ਬਾਈਬਲ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਲੋਪੋਕੇ ਅਤੇ ਅਜਨਾਲਾ ਦੀਆਂ ਈਸਾਈ ਧਾਰਮਿਕ ਜਥੇਬੰਦੀਆਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਘਟਨਾ ਤੋਂ ਬਾਅਦ ਲੋਪੋਕੇ ਪੁਲਿਸ ਹਰਕਤ ‘ਚ ਆਈ ਤੇ ਬਾਈਬਲ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਗੁਰਿੰਦਰਪਾਲ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਿਸ ਨੇ ਦੋ ਘੰਟਿਆਂ ਵਿੱਚ ਮੁਲਜ਼ਮਾਂ ਨੂੰ ਫੜ ਲਿਆ ਹੈ।
ਅੰਜਾਮ ਦੇਣ ਵਾਲੇ ਪੁਲਿਸ ਨੇ ਕੀਤੇ ਗ੍ਰਿਫ਼ਤਾਰ
ਸਵੇਰੇ ਅੰਮ੍ਰਿਤਸਰ ਦੇ ਲੋਪੋਕੇ ਕਸਬੇ ਦੇ ਪਿੰਡ ਮੱਦੋਕੇ ਤੋਂ ਪੁਲਿਸ ਨਾਲ ਬਾਈਬਲ ਦੀ ਬੇਅਦਬੀ ਦੀ ਜਾਣਕਾਰੀ ਸਾਂਝੀ ਕੀਤੀ ਗਈ। ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਜਦੋਂ ਲੋਕ ਸਵੇਰੇ ਪਿੰਡ ਤੋਂ ਬਾਹਰ ਨਿਕਲੇ ਤਾਂ ਰਸਤੇ ਵਿੱਚ ਬਾਈਬਲਾਂ ਸੁੱਟੀ ਤੇ ਸਾੜ ਦਿੱਤੀਆਂ ਗਈਆਂ। ਬਾਈਬਲਾਂ ਵੀ ਉਸ ਇਲਾਕੇ ਵਿੱਚ ਸੁੱਟੀਆਂ ਗਈਆਂ ਜਿੱਥੇ ਈਸਾਈ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿਚ ਰਹਿੰਦੇ ਸਨ। ਮਾਹੌਲ ਵਿਗੜਦਾ ਦੇਖ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਤੋਂ ਬਾਅਦ ਦੋ ਨੌਜਵਾਨਾਂ ਗੁਰਪ੍ਰੀਤ ਸਿੰਘ ਅਤੇ ਕਿਰਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ।
ਕਾਰਵਾਈ ਤੋਂ ਬਾਅਦ ਮਾਹੌਲ ਹੋਇਆ ਸ਼ਾਂਤ
ਘਟਨਾ ਤੋਂ ਬਾਅਦ ਈਸਾਈ ਭਾਈਚਾਰੇ ‘ਚ ਭਾਰੀ ਰੋਸ ਹੈ ਪਰ ਦਿਹਾਤੀ ਪੁਲਿਸ ਨੇ ਸਥਿਤੀ ਨੂੰ ਸੰਭਾਲ ਲਿਆ। ਇਸਾਈ ਭਾਈਚਾਰੇ ਦੇ ਆਗੂ ਬੰਟੀ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਦਿੱਤੇ ਜਾਣ ’ਤੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਲੋਕਾਂ ਦਾ ਗੁੱਸਾ ਸ਼ਾਂਤ ਹੋਇਆ।
content source by-social media