punjab desk-ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸੋਧਿਆ ਸ਼ਡਿਊਲ ਜਾਰੀ know more about it.
1 min readpunjab desk
ਮਾਲੇਰਕੋਟਲਾ -ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਸੀ।
ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਜਾਰੀ ਸ਼ਡਿਊਲ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਹੁਣ ਸੋਧੇ ਰਿਵਾਈਜਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਿਰੀ ਮਿਤੀ ਵਿੱਚ ਵਾਧਾ ਕਰਕੇ 16 ਸਤੰਬਰ 2024 ਤੱਕ ਕਰ ਦਿੱਤੀ ਗਈ ਹੈ। ਰਿਵਾਈਜ਼ਡ ਸ਼ਡਿਊਲ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 9 ਅਕਤੂਬਰ 2024 ਨੂੰ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀ ਸ਼ਰਤਾ ਪੂਰੀਆਂ ਕਰਦੇ ਹਨ ਉਹ ਵਿਅਕਤੀ ਹੀ ਫਾਰਮ ਨੰਬਰ 1 ਭਰਕੇ 16 ਸਤੰਬਰ 2024 ਤੱਕ ਦੇ ਸਕਦੇ ਹਨ । ਉਨ੍ਹਾਂ ਦੱਸਿਆ ਕਿ ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ਤੇ ਦਾਅਵੇ ਅਤੇ ਇਤਰਾਜ਼ 29 ਅਕਤੂਬਰ 2024 ਤੱਕ ਪ੍ਰਾਪਤ ਕੀਤੇ ਜਾਣਗੇ ਇਸ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 26 ਨਵੰਬਰ 2024 ਨੂੰ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਿੱਖ ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ.1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ/ਸ਼ਹਿਰਾਂ ਵਿੱਚ ਪਟਵਾਰੀਆਂ, ਬੀ.ਐਲ.ਓ, ਡੈਜ਼ੀਗਨੇਟਿਡ ਕਰਮਚਾਰੀਆਂ ਨੂੰ ਦੇ ਸਕਦਾ ਹੈ। ਵੋਟ ਬਣਾਉਣ ਵਾਲੇ ਵਿਅਕਤੀ ਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ। ਉਨ੍ਹਾਂ ਕੇਸਾਧਾਰੀ ਸਿੱਖ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਫਾਰਮ ਫਰਮ ਸਮੇਂ ਕੁਝ ਜਰੂਰੀ ਹਦਾਇਤਾਂ ਦਾ ਖਾਸ ਧਿਆਨ ਰੱਖਣ ਨੂੰ ਯਕੀਨੀ ਬਣਾਉਣ ।
ਉਨ੍ਹਾਂ ਦੱਸਿਆ ਕਿ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਈ.ਸੀ.ਆਈ. ਵੱਲੋਂ ਜਾਰੀ ਵੋਟਰ ਆਈ.ਡੀ. ਕਾਰਡ (ਫੋਟੋ ਵਾਲਾ), ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੰਸ, ਕਰਮਚਾਰੀਆਂ ਨੂੰ ਜਾਰੀ ਸਰਵਿਸ ਆਈ.ਡੀ. ਕਾਰਡ ਫੋਟੋ ਸਮੇਤ ਜਿਸਨੂੰ ਕੇਂਦਰ/ਰਾਜ ਸਰਕਾਰ/ਪੀ.ਐਸ.ਯੂ/ਪਬਲਿਕ ਲਿਮਟਿਡ ਕੰਪਨੀ ਵੱਲੋਂ ਜਾਰੀ ਕੀਤਾ ਹੋਵੇ, ਬੈਂਕ/ਡਾਕਖਾਨੇ ਵੱਲੋਂ ਜਾਰੀ ਪਾਸਬੁੱਕ ਫੋਟੋ ਸਮੇਤ, ਪੈਨ ਕਾਰਡ, ਐਨ.ਪੀ.ਆਰ. ਅਧੀਨ ਆਰ.ਜੀ.ਆਈ. ਵੱਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਜਾਬ ਕਾਰਡ, ਮਿਨੀਸਟਰੀ ਆਫ਼ ਲੇਬਰ ਵੱਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਸਰਕਾਰੀ ਪੈਨਸ਼ਨ ਦਸਤਾਵੇਜ਼ ਸਮੇਤ ਫੋਟੋ, ਐਮ.ਪੀਜ਼, ਐਮ.ਐਲ.ਏਜ਼ ਅਤੇ ਐਮ.ਐਲ.ਸੀਜ਼ ਨੂੰ ਜਾਰੀ ਦਫ਼ਤਰੀ ਸ਼ਨਾਖ਼ਤੀ ਕਾਰਡ ਵਿੱਚੋਂ ਕੋਈ ਵੀ ਇੱਕ ਦਸਤਾਵੇਜ਼ ਨਾਲ ਨੱਥੀ ਕਰਨਾ ਲਾਜਮੀ ਹੈ ।
content source by: social media