Sad News-ਸਪੋਕਸਮੈਨ ਅਖਬਾਰ ਦੇ ਬਾਨੀ ਸੰਪਾਦਕ ਜੋਗਿੰਦਰ ਸਿੰਘ (83) ਦਾ ਦੇਹਾਂਤ,know more about it.
1 min readSad News
ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸਪੋਕਸਮੈਨ ਅਖਬਾਰ ਦੇ ਬਾਨੀ ਸੰਪਾਦਕ ਜੋਗਿੰਦਰ ਸਿੰਘ (83) ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਜੋਗਿੰਦਰ ਸਿੰਘ ਦਾ ਅੱਜ ਸ਼ਾਮੀਂ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਵਿੱਚ ਪਿੱਛੇ ਪਤਨੀ ਅਤੇ ਦੋ ਧੀਆਂ ਹਨ।
ਇਹ ਖਬਰ ਤੁਸੀਂ ਗੁਰੂਦਵਾਰਾ ਪ੍ਬੰਧਕ ਕਮੇਟੀ ਸੀਤਾਰਾਮਡੇਰਾ,ਗੁਰੂਦਵਾਰਾ ਪ੍ਬੰਧਕ ਕਮੇਟੀ ਸਾਕਚੀ, ਗੁਰੂਦਵਾਰਾ ਪ੍ਬੰਧਕ ਕਮੇਟੀ ਸੋਨਾਰੀ, ਸਿਖ ਵਿਜਡਮ (ਸੀਜੀਪੀਸੀ),ਦੁਪਟਾ ਸਾਗਰ ਬਿਸਟੁਪੁਰ ਦੇ ਸਹਾਇਤਾ ਨਾਲ ਪਾ੍ਪਤ ਕਰ ਰਹੇ ਹੋ ਜੀ।
ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਜੋਗਿੰਦਰ ਸਿੰਘ ਨੂੰ ਸਮਰਪਿਤ ਪੱਤਰਕਾਰ ਦੱਸਿਆ, ਜੋ ਪੰਜਾਬ ਅਤੇ ਇਸ ਦੇ ਲੋਕਾਂ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਪੋਕਸਮੈਨ ਅਖ਼ਬਾਰ ਦੀ ਸਥਾਪਨਾ ਕਰ ਕੇ ਇਸ ਨੂੰ ਸਿਖਰਾਂ ‘ਤੇ ਪਹੁੰਚਾਉਣ ਵਾਲੇ ਨਿਡਰ ਪੱਤਰਕਾਰ ਜੋਗਿੰਦਰ ਸਿੰਘ ਪੇਸ਼ੇਵਰ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧ ਇਨਸਾਨ ਸਨ, ਜਿਨ੍ਹਾਂ ਵੱਲੋਂ ਆਪਣੀਆਂ ਲਿਖਤਾਂ ਰਾਹੀਂ ਪੰਜਾਬੀ ਭਾਸ਼ਾ, ਕਲਾ ਅਤੇ ਸੱਭਿਆਚਾਰ ਦੀ ਤਰੱਕੀ ਵਿੱਚ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।